Subscribe Us

header ads

ਇੱਛਾ ਪੂਰੀ ਹੋ ਜਾਂਦੀ ਹੈ ਇਸ ਗੁਰਦੁਆਰਾ ਸਾਹਿਬ ਵਿਚ ਗੁਰਮੁੱਖੀ ਦੇ 35 ਅੱਖਰ ਲਿਖਣ ਨਾਲ

ਇੱਛਾ ਪੂਰੀ ਹੋ ਜਾਂਦੀ ਹੈ ਇਸ ਗੁਰਦੁਆਰਾ ਸਾਹਿਬ ਵਿਚ ਗੁਰਮੁੱਖੀ ਦੇ 35 ਅੱਖਰ ਲਿਖਣ ਨਾਲ



ਇੱਛਾ ਪੂਰੀ ਹੋ ਜਾਂਦੀ ਹੈ ਇਸ ਗੁਰਦੁਆਰਾ ਸਾਹਿਬ ਵਿਚ ਗੁਰਮੁੱਖੀ ਦੇ 35 ਅੱਖਰ ਲਿਖਣ ਨਾਲ ‘ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ਦਮਦਮਾ ਸਾਹਿਬ ਜਾਂ ਤਲਵੰਡੀ ਸਾਬੋ ਪਿੰਡ ਸਾਬੋ ਕੀ ਤਲਵੰਡੀ ਨੇੜੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਸਿੱਖਾਂ ਦੀ ਕਾਸ਼ੀ ਕਿਹਾ ਜਾਂਦਾ ਹੈ। 
ਅਸੀਂ ਬਹੁਤ ਸਤਿਕਾਰ ਭਾਵਨਾ ਨਾਲ ਆਪ ਜੀ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੰਦੇ ਹਾਂ ਵੀਰੋ ਤੁਹਾਡਾ ਵੀ ਫਰਜ ਹੈ ਸ਼ੇਅਰ ਕਰਿਆ ਕਰੋ ਦਰਸ਼ਨ ਕਰੋ ਜੀ ਸ਼ੇਅਰ ਕਰੋ ਗੁਰੂਦਵਾਰਾ ਸ਼੍ਰੀ ਲਿਖਣਸਰ ਸਾਹਿਬ, ਤਲਵੰਡੀ ਸਾਬੋ ਹਰ ਗੁਰੂ ਦਾ ਸਿੱਖ ਸ਼ੇਅਰ ਕਰੇ ਵੱਧ ਤੋਂ ਵੱਧ ਗੁਰੂਦਵਾਰਾ ਸ਼੍ਰੀ ਲਿਖਣਸਰ ਸਾਹਿਬ ਜ਼ਿਲਾ ਬਠਿੰਡਾ ਦੇ ਸ਼ਹਿਰ ਤਲਵੰਡੀ ਸਾਬੋ ਸਥਿਤ ਹੈ ਇਹ ਅਸਥਾਨ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਨੇੜੇ ਹੀ ਸਥਿਤ ਹੈ ਇਸ ਪਵਿੱਤਰ ਅਸਥਾਨ ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ 1705 ਈ: ਨੂੰ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਲਿਖਵਾਈ । ਇਸ ਤੋਂ ਉਪਰੰਤ ਬਾਕੀ ਬਚੀਆਂ ਕਲਮਾਂ ਸਿਆਹੀ ਅਤੇ ਹੋਰ ਸਮੱਗਰੀ ਨੂੰ ਸਰੋਵਰ ਵਿੱਚ ਪਾ ਕੇ ਵਰ ਦਿੱਤਾ ਕਿ ਜੋ ਪ੍ਰਾਣੀ ਸ਼ਰਧਾ ਨਾਲ ਇਥੇ ਗੁਰਮੁਖੀ ਦੀ “ਪੈਂਤੀ” ਲਿਖੇਗਾ ਉਸ ਨੂੰ ਸ਼੍ਰੇਸਠ ਬੁੱਧੀ ਪ੍ਰਾਪਤ ਹੋਵੇਗੀ। ਗੁਰੂ ਸਾਹਿਬ ਨੇ ਇਸ ਧਰਤੀ ਨੂੰ ’ਗੁਰੂ ਕੀ ਕਾਸ਼ੀ’ ਕਹਿ ਕੇ ਵਡਿਆਇਆ।ਦਮਦਮਾ ਸਾਹਿਬ ਦੀਆਂ ਪਵਿੱਤਰ ਯਾਦਗਾਰਾਂ ਵਿੱਚ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ, ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਅਤੇ ਦਸਵੀਂ, ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ ਤੇ ਸਰੋਵਰ, ਬੁਰਜ, ਖੂਹ ਅਤੇ ਭੋਰਾ ਸਾਹਿਬ ਬਾਬਾ ਦੀਪ ਸਿੰਘ, ਗੁਰਦੁਆਰਾ ਮਾਤਾ ਸਾਹਿਬ ਕੌਰ ਸੁੰਦਰ ਕੌਰ, ਗੁਰਦੁਆਰਾ ਬਾਬਾ ਬੀਰ ਸਿੰਘ ਧੀਰ ਸਿੰਘ, ਗੁਰਦੁਆਰਾ ਜੰਡਸਰ ਸਾਹਿਬ, ਮਹੱਲਸਰ ਸਾਹਿਬ, ਸੰਤ ਸੇਵਕ ਬੁੰਗਾ ਮਸਤੂਆਣਾ ਸਾਹਿਬ, ਗੁਰਦੁਆਰਾ ਦੇਗਸਰ ਬੇਰ ਸਾਹਿਬ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ, ਅਕਾਲ ਸਰੋਵਰ ਅਤੇ ਗੁਰੂਸਰ ਸਰੋਵਰ ਸ਼ਾਮਲ ਹਨ। ਪ੍ਰਮੁੱਖ ਇਤਿਹਾਸਕ ਵਸਤਾਂ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਮੋਹਰ, ਤੇਗਾ ਬਾਬਾ ਦੀਪ ਸਿੰਘ, ਸ੍ਰੀ ਸਾਹਿਬ ਪਾਤਸ਼ਾਹੀਦਸਵੀਂ, ਤੋੜੇਦਾਰ ਬੰਦੂਕ, ਸ਼ੀਸ਼ਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਭ ਤੋਂ ਉੱਤਮ ਯਾਦਗਾਰ ਬਾਬਾ ਦੀਪ ਸਿੰਘ ਜੀ ਦੇ ਉਤਾਰੇ ਵਾਲੀ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੀ ਬੀੜ। ਇਹ ਨਿਸ਼ਾਨੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੁਸ਼ੋਭਿਤ ਹਨ।ਵਾਹਿਗੁਰੂ ਜੀ ਇਸ ਪੋਸਟ ਨੂੰ ਪੜਨ ਤੋਂ ਬਾਅਦ ਵੱਧ ਤੋਂ ਵੱਧ ਸ਼ੇਅਰ ਕਰੋ ਜੀ ਤਾਂ ਜੋ ਹੋਰ ਸੰਗਤਾਂ ਨੂੰ ਵੀ ਦਰਸ਼ਨ ਹੋਣ ਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਮਿਲੇ।

Post a Comment

0 Comments